ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸੈੱਲਾਂ ਦਾ ਗਠਨ ਕੀਤਾ ਜਾਂਦਾ ਹੈ, ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸੇ ਤਹਿਤ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਸੈੱਲ ਦਾ ਵੀ ਗਠਨ ਕੀਤਾ ਗਿਆ, ਜਿਸ ਅਧੀਨ ਸਮੂਹ ਟੀਮ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਲੈ ਕੇ ਮਤਦਾਨ ਵਾਲੇ ਦਿਨ ਤੱਕ ਇਲੈਕਟ੍ਰਾਨਿਕ ਮੀਡੀਆ, ਪੇਡ ਨਿਊਜ਼, ਸੋਸ਼ਲ ਮੀਡੀਆ ’ਤੇ ਖ਼ਾਸ ਨਜ਼ਰ ਰੱਖੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਸੈੱਲ ਦਾ ਬਹੁਤ ਵੱਡਾ ਰੋਲ ਹੁੰਦਾ ਹੈ, ਜੋ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਦਿਨ-ਰਾਤ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸੈੱਲ ਵੱਲੋਂ ਨਿਊਜ਼ ਚੈਨਲਾਂ, ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨਜ਼ਰ ਰੱਖੀ ਜਾਂਦੀ ਹੈ, ਤਾਂ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੋਣ ਸਬੰਧੀ ਕਿਸੇ ਵੀ ਗਤੀਵਿਧੀ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਸੈੱਲ ਦੀ ਸਮੂਹ ਟੀਮ ਦੀ ਚੋਣਾਂ ਦੌਰਾਨ ਲਗਨ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਲਈ ਸ਼ਲਾਘਾ ਕੀਤੀ