ਸਿਹਤ ਸੰਸਥਾਂਵਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਡਮਾਣਾ ਵੱਲੋਂ ਅੱਜ ਐਸਡੀਐਚ ਗੜ੍ਹਸ਼ੰਕਰ ਅਤੇ ਆਮ ਆਦਮੀ ਕਲੀਨਿਕ ਬੱਠਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਅਤੇ ਭੁਪਿੰਦਰ ਸਿੰਘ ਵੀ ਹਾਜ਼ਰ ਸਨ।
ਡਾ. ਬਲਵਿੰਦਰ ਕੁਮਾਰ ਡਮਾਣਾ ਨੇ ਪਹਿਲਾ ਐਸਡੀਐਚ ਗੜ੍ਹਸ਼ੰਕਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੰਤੋਖ ਰਾਮ ਦੇ ਸਹਿਯੋਗ ਨਾਲ ਸਰਕਾਰੀ ਸਪਲਾਈ ਅਧੀਨ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲਬਧਤਾ ਚੈੱਕ ਕੀਤੀ ਗਈ ਅਤੇ ਮਰੀਜਾਂ ਦੀਆਂ ਮੈਡੀਕਲ ਟੈਸਟ ਰਿਪੋਰਟਾਂ ਨੂੰ ਸਮੇਂ ਤੇ ਉਪਲਬੱਧ ਕਰਵਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਆਯੁਸ਼ਮਾਨ ਯੋਜਨਾ ਸੰਬੰਧਿਤ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ 70 ਫੀਸਦੀ ਮਰੀਜ਼ਾਂ ਨੂੰ ਇਸ ਅਧੀਨ ਕਵਰ ਕੀਤਾ ਜਾ ਸਕੇ। ਉਹਨਾਂ ਹਸਪਤਾਲ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਅਤੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।
ਉਪਰੰਤ ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਬਠੱਲ ਦਾ ਦੌਰਾ ਕੀਤਾ ਗਿਆ। ਉਹਨਾਂ ਵੱਲੋਂ ਸਾਰੀਆਂ ਲਾਈਫ ਸੇਵਿੰਗ ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਉਨਾਂ ਡਿਊਟੀ ਤੇ ਤਾਇਨਾਤ ਮੈਡੀਕਲ ਅਫਸਰਾ ਅਤੇ ਹੋਰ ਸਟਾਫ ਨੂੰ ਕੰਮਕਾਜ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਹਦਾਇਤ ਦਿੰਦੇ ਹੋਏ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ।