ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਨਵੇਂ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਕੋਰਟ ਕੰਪਲੈਕਸ ਦਸੂਹਾ ਵਿਖੇ ਵੱਖ-ਵੱਖ ਜਨ ਉਪਯੋਗੀ ਸੇਵਾਵਾਂ ਲਈ 30 ਜੁਲਾਈ 2024 ਨੂੰ ਸਵੇਰੇ 11:30 ਵਜੇ ਕਮਰਾ ਨੰਬਰ 134, ਪਹਿਲੀ ਮੰਜ਼ਿਲ, ਬਲਾਕ-ਡੀ, ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਬੋਲੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਦੀ ਕੰਟੀਨ, ਫੋਟੋਸਟੈਟ/ਕੰਪਿਊਟਰ ਟਾਈਪਿੰਗ/ਪ੍ਰਿੰਟਿੰਗ/ਇੰਟਰਨੈੱਟ ਅਤੇ ਸਟੇਸ਼ਨਰੀ ਦੀ ਇਕ ਦੁਕਾਨ ਅਤੇ ਇਕ ਦੁਕਾਨ ਪੈਕੇਜ਼ਡ ਫੂਡ ਆਈਟਮ/ਵੇਰਕਾ/ਮਾਰਕਫੈੱਡ ਦੀ, ਬੈਂਕ ਅਤੇ ਏ. ਟੀ. ਐਮ ਦੀ ਮਿਤੀ 1 ਅਗਸਤ 2024 ਤੋਂ 31 ਮਾਰਚ 2025 ਤੱਕ ਲਈ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੋਰਟ ਕੰਪਲੈਕਸ ਦਸੂਹਾ ਵਿਖੇ ਸਥਿਤ ਕੰਟੀਨ, ਸੰਡਰੀ ਵਰਕਸ ਅਤੇ ਕੰਪਿਊਟਰ ਟਾਈਪਿਸਟ ਲਈ ਦੁਕਾਨ ਮਿਤੀ 1 ਅਗਸਤ 2024 ਤੋਂ 31 ਮਾਰਚ 2025 ਤੱਕ ਠੇਕੇ ’ਤੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਬੋਲੀਕਾਰ 10 ਹਜ਼ਾਰ ਰੁਪਏ ਬਿਆਨੇ ਦੇ ਤੌਰ ’ਤੇ 30 ਜੁਲਾਈ 2024 ਨੂੰ ਸਵੇਰੇ 10:30 ਵਜੇ ਤੱਕ ਜਮ੍ਹਾ ਕਰਵਾ ਦੇਣ। ਉਨ੍ਹਾਂ ਦੱਸਿਆ ਕਿ ਅਸਫਲ ਬੋਲੀਕਾਰਾਂ ਦੀ ਬਿਆਨਾ ਰਕਮ ਉਸੇ ਦਿਨ ਵਾਪਸ ਕਰ ਦਿੱਤੀ ਜਾਵੇਗੀ। ਇਸ ਸਬੰਧੀ ਵੇਰਵੇ ਸਹਿਤ ਨਿਯਮ ਅਤੇ ਸ਼ਰਤਾਂ ਅਦਾਲਤ ਦੀ ਵੈੱਬਸਾਈਟ https://ecourts.gov.in/hoshiarpur/ ’ਤੇ ਦੇਖੀਆਂ ਜਾ ਸਕਦੀਆਂ ਹਨ।