ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਮੁੱਖ ਰਖਦੇ ਹੋਏ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਂਝੇ ਤੌਰ ‘ਤੇ ਸੁਪਰਡੈਂਟ ਸੁਆਮੀ ਸਿੰਘ, ਸੁਪਰਡੈਂਟ ਕੁਲਵਿੰਦਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ੳ. ਵਿਰੇਸ਼ ਉਹਰੀ ਦੀ ਅਗਵਾਈ ਹੇਠ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਵਿਕਰੀ ਕਰਨ ਵਾਲੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਮੌਕੇ ‘ਤੇ ਸਿੰਗਲ ਯੂਜ਼ ਪਲਾਸਟਿਕ ਕਰਨ ਵਾਲੇ ਦੁਕਾਨਦਾਰਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ। ਹੁਣ ਤੱਕ ਸਿੰਗਲ ਯੂਜ਼ ਪਲਾਸਟਿਕ ਵਰਤੋਂ ਕਰਨ ਵਾਲੇ ਵਿਕਰੇਤਾ ਦੇ 14 ਚਲਾਨ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ।