ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਸਪਲੀਮੈਂਟਰੀ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕਰਨ ਦੀ ਪ੍ਰਕਿਰਿਆ ਵਿਚ ਹੈ, ਜੋ ਰਿਆਨ ਐਨਵਾਇਰੋ ਪ੍ਰਾਈਵੇਟ ਲਿਮਟਿਡ ਦੇ ਸਲਾਹਕਾਰ ਦੁਆਰਾ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਹੁਸ਼ਿਆਰਪੁਰ ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਆਲੋਜੀ ਮੰਡਲ, ਜਲ ਸਰੋਤ ਵਿਭਾਗ, ਪੰਜਾਬ, ਹੁਸ਼ਿਆਰਪੁਰ ਦਮਨਦੀਪ ਸਿੰਘ ਨੇ ਦੱਸਿਆ ਕਿ ਐਮ.ਓ.ਈ.ਐਫ ਐਂਡ ਸੀ ਸੀ ਵੱਲੋਂ ਜਾਰੀ ‘ਸਸਟੇਨਏਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਈਡਲਾਈਨਜ਼, 2016 ਐਂਡ ਇਨਫੋਰਸਮੈਂਟ ਐਂਡ ਮੋਨੀਟਰਿੰਗ ਗਾਈਡਲਾਈਨਜ਼ ਫਾਰ ਸੈਂਡ ਮਾਈਨਿੰਗ, 2020’ ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈ ਕੋਰਟ ਅਤੇ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੁਆਰਾ ਜਾਰੀ ਵੱਖ-ਵੱਖ ਨਿਰਦੇਸ਼ਾਂ ਅਨੁਸਾਰ ਸਪਲੀਮੈਂਟਰੀ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਜ਼ਮੀਨ ਮਾਲਕ ਆਪਣੀ ਜ਼ਮੀਨ ਰੇਤ ਅਤੇ ਬਜਰੀ ਦੀ ਮਾਈਨਿੰਗ ਲਈ ਨਿਲਾਮ ਕਰਨਾ ਚਾਹੁੰਦਾ ਹੈ, ਤਾਂ ਉਹ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਅਰਜ਼ੀਆਂ ਮਾਲ ਰਿਕਾਰਡ ਸਮੇਤ ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਹੁਸ਼ਿਆਰਪੁਰ ਡਰੇਨੇਜ਼ ਡਵੀਜ਼ਨ ਹੁਸ਼ਿਆਰਪੁਰ ਅਤੇ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ, ਦਸੂਹਾ, ਟਾਂਡਾ, ਗੜ੍ਹਸ਼ੰਕਰ, ਮੁਕੇਰੀਆਂ ਵਿਚ ਜਮ੍ਹਾ ਕਰਵਾ ਸਕਦਾ ਹੈ, ਤਾਂ ਜੋ ਇਹ ਪਰਪੋਜ਼ਡ ਸਾਈਟਾਂ ਨੂੰ ਸਪਲੀਮੈਂਟਰੀ ਜ਼ਿਲ੍ਹਾ ਸਰਵੇਖਣ ਰਿਪੋਰਟ ਵਿਚ ਸ਼ਾਮਿਲ ਕੀਤਾ ਜਾ ਸਕੇ।