ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ ਦੇ ਬਿੱਲਾਂ ਦੀ ਕੁਲੈਕਸ਼ਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਸ਼ਹਿਰ ਵਾਸੀ ਕੰਮਕਾਜ਼ ਵਾਲੇ ਦਿਨ ਆ ਕੇ ਆਪਣੇ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ 27 ਜੁਲਾਈ 2024 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁਲ੍ਹੇ ਰਹਿਣਗੇ, ਜਿਥੇ ਕਿ ਲੋਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਕਾਊਂਟਰ ’ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ ਦੇ ਬਿੱਲ ਜਮ੍ਹਾ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ’ਤੇ ਰਜਿਸਟਰਡ ਕਰਵਾਉਣਾ ਯਕੀਨੀ ਬਣਾਇਆ ਜਾਵੇ।