ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ


     
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ

       ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖਵੱਖ ਉਦਯੋਗਿਕ ਇਕਾਈਆਂਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈਨੂੰ ਪਰਾਲੀ ਪ੍ਰਬੰਧਨ ਲਈ ਅੱਗੇ  ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ। ਇਸ  ਮੌਕੇ ਵੱਖਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ

       ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਰਾਹੁਲ ਚਾਬਾਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

Leave a Reply

Your email address will not be published. Required fields are marked *