ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਡਾ.

        ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਪਬਲਿਕ ਕੰਮ ਕਾਜ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।ਨਗਰ ਨਿਗਮ ਦੇ ਕੈਸ਼ ਕਾਊਂਟਰ ਕੱਲ੍ਹ 31 ਅਗਸਤ ਦਿਨ ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।                    ਉਨ੍ਹਾਂ ਦੱਸਿਆ ਕਿ ਪਬਲਿਕ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਉਣ।

ਸ਼੍ਰੋਮਣੀ ਕਮੇਟੀ ਦੇ ਚੋਣ ਰਜਿਸਟ੍ਰੇਸ਼ਨ ਫਾਰਮ ‘ਚ ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਗਾਉਣੀ ਲਾਜ਼ਮੀ ਨਹੀਂ : ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ…

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਮੌਕੇ 24 ਨੂੰ ਯਾਤਰਾ ਰੂਟ ’ਤੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਆਦੇਸ਼

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ 24 ਅਗਸਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ…

डिप्टी कमिश्नर ने जालंधर-होशियारपुर रोड पर सिंगड़ीवाला चौक में बने गड्ढों की समस्या का कराया निपटारा

डिप्टी कमिश्नर कोमल मित्तल ने बताया कि जिला प्रशासन जनता की समस्याओं का नियमित रूप से…

ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ: ਡਾ. ਅਮਨਦੀਪ ਕੌਰ

ਕਮਿਸ਼ਨਰ, ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਸਫਾਈ ਵਿਚ ਹੀ ਭਲਾਈ…

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ ਤੱਕ ਹੋਵੇਗੀ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨ ਕੋਮਲ ਮਿੱਤਲ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਰਾਸ਼ਟਰੀ…

ਡਿਪਟੀ ਕਮਿਸ਼ਨਰ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਆਮ ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਰੋਜ਼ਾਨਾ ਬਾਰੀਕੀ ਨਾਲ ਜਾਇਜ਼ਾ ਲੈ…

डी.ए.वी.एडी.ए.वी. बी.एड. कॉलेज में देश के 78वें स्वतंत्रता दिवस पर डॉ. मनोज कपूर द्वारा पूर्ण सम्मान एवं शान के साथ फहराया राष्ट्रीय ध्वज

डी.ए.वी. कॉलेज प्रबंधक कमेटी के प्रधान डॉ.अनूप कुमार तथा सचिव श्री.डी.एल.आनंद (रिटायर्ड प्रिंसिपल) के मार्गदर्शन में…

ਹੁਸ਼ਿਆਰਪੁਰ ਹੜ੍ਹ ਹਾਦਸਾ; 4 ਦਿਨਾਂ ਬਾਅਦ ਰੈਸਕਿਊ ਓਪਰੇਸ਼ਨ ਖ਼ਤਮ, ਦੋ ਲਾਪਤਾ ਲਾਸ਼ਾਂ ਬਰਾਮਦ*

          ਹੁਸ਼ਿਆਰਪੁਰ ਦੇ ਜੇਜੋਂ ਚੋਅ ਵਿੱਚ ਹੋਏ ਹੜ੍ਹ ਹਾਦਸੇ ਵਿੱਚ ਲਾਪਤਾ ਹੋਏ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਨਾਲ ਚਾਰ ਦਿਨ ਤੋਂ ਚੱਲ ਰਿਹਾ ਰੈਸਕਿਊ ਓਪਰੇਸ਼ਨ ਮੁਕੰਮਲ ਹੋ ਗਿਆ ਹੈ। ਇਸ ਰੈਸਕਿਊ ਓਪਰੇਸ਼ਨ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਐਸ.ਡੀ.ਆਰ.ਐਫ ਅਤੇ ਸਥਾਨਕ ਪਿੰਡ ਵਾਸੀਆਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ।           ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਹਾਦਸਾ 11 ਅਗਸਤ ਨੂੰ ਉਸ ਵੇਲੇ ਵਾਪਰਿਆ ਜਦੋਂ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਵਿੱਚ ਇਕ ਇਨੋਵਾ ਗੱਡੀ ਵਹਿ ਗਈ। ਇਸ ਗੱਡੀ ਵਿੱਚ ਕੁੱਲ 12 ਲੋਕ ਸਵਾਰ ਸਨ। ਹਾਦਸੇ ਵਿੱਚ 9 ਲੋਕਾਂ ਦੀ ਦੁੱਖਦਾਈ ਮੌਤ ਹੋ ਗਈ ਸੀ ਅਤੇ 9 ਲੋਕਾਂ ਦੀਆਂ ਲਾਸ਼ਾਂ ਉਸੇ ਦਿਨ ਮਿਲ ਗਈਆਂ ਸਨ, ਜਦਕਿ ਇੱਕ ਵਿਅਕਤੀ ਨੂੰ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੀ ਬਹਾਦਰੀ ਨਾਲ ਸੁਰੱਖਿਅਤ ਬਚਾ ਲਿਆ ਗਿਆ ਸੀ। ਹਾਦਸੇ ਤੋਂ ਬਾਅਦ ਦੋ ਲੋਕ ਲਾਪਤਾ ਸਨ, ਜਿਨ੍ਹਾਂ ਨੂੰ ਲੱਭਣ ਲਈ ਐਸ.ਡੀ.ਆਰ.ਐਫ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਵਿਆਪਕ ਰੈਸਕਿਊ ਓਪਰੇਸ਼ਨ ਚਲਾਇਆ ਗਿਆ। ਅੱਜ 14 ਅਗਸਤ ਨੂੰ ਬੱਦੋਵਾਲ ਖੱਡ ਵਿੱਚ ਦੋਵੇਂ ਲਾਪਤਾ ਵਿਅਕਤੀਆਂ ਦੀਆਂ ਲਾਸ਼ਾਂ ਮਿਲ ਗਈਆਂ। ਇਸ ਦੇ ਨਾਲ ਹੀ ਇਹ ਰੈਸਕਿਊ ਮੁਹਿੰਮ ਵੀ ਸਮਾਪਤ ਹੋ ਗਈ।           ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਦੁੱਖਦਾਈ ਘੜੀ ਵਿੱਚ ਸਥਾਨਕ ਨਿਵਾਸੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਹੀ ਐਸ.ਡੀ.ਐਮ ਗੜ੍ਹਸ਼ੰਕਰ, ਡੀ.ਐਸ.ਪੀ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਿਵਲ ਅਤੇ ਪੁਲਿਸ ਵਿਭਾਗ ਲਗਾਤਾਰ ਸਰਗਰਮ ਰਹੀ।           ਐਸ.ਡੀ.ਐਮ ਗੜ੍ਹਸ਼ੰਕਰ ਨੇ ਦੱਸਿਆ ਕਿ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਭੇਜਿਆ ਜਾ ਰਿਹਾ ਹੈ, ਜਿੱਥੇ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ ਜ਼ਿਲ੍ਹਾ ਵਾਸੀ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ…