ਦਫਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ: ਡਾ.ਅਮਨਦੀਪ ਕੋਰ


ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਤੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਲੋਕ ਕੰਮ- ਕਾਜ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ ਕੱਲ੍ਹ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਬਲਿਕ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਉਣ।

Leave a Reply

Your email address will not be published. Required fields are marked *