ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ : ਡਾ.


        ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਕਿ ਪਬਲਿਕ ਕੰਮ ਕਾਜ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।ਨਗਰ ਨਿਗਮ ਦੇ ਕੈਸ਼ ਕਾਊਂਟਰ ਕੱਲ੍ਹ 31 ਅਗਸਤ ਦਿਨ ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੀ ਹੈ।           

        ਉਨ੍ਹਾਂ ਦੱਸਿਆ ਕਿ ਪਬਲਿਕ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਉਣ।

Leave a Reply

Your email address will not be published. Required fields are marked *