ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023…
Month: September 2024
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ…
ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023…
ਚੱਬੇਵਾਲ ਵਿਖੇ ਲੜਕੀਆਂ ਲਈ ਪਲੇਸਮੈਂਟ-ਕਮ ਸਵੈ ਰੋਜ਼ਗਾਰ ਕੈਂਪ 10 ਨੂੰ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮਹਿਲਾ ਰੋਜ਼ਗਾਰ ਮਾਹ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ 10 ਸਤੰਬਰ 2024 ਨੂੰ ਸੈਂਟ ਸੋਲਜਰ ਇੰਸਟੀਚਿਊਟ ਆਫ ਫਾਰਮੇਸੀ ਐਂਡ ਪੋਲੀਟੈਕਨਿਕ ਕਾਲਜ ਚੱਬੇਵਾਲ ਵਿਖੇ ਲੜਕੀਆਂ ਲਈ ਵਿਸ਼ੇਸ ਮੈਗਾ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਕੰਪਨੀਆਂ ਆਈ.ਟੀ.ਸੀ. ਲਿਮਟਡ, ਡਬਲ ਬੈਰਲ ਜੀਨਸ, ਇਨੋਵਸੋਰਸਿਸ (ਐਸ.ਬੀ.ਆਈ. ਕਰੈਡਿਟ ਕਾਰਡ), ਐਕਸਿਸ ਬੈਂਕ, ਭਾਰਤੀਆ ਐਕਸਾ ਲਾਈਫ ਇੰਸ਼ੋਰੈਂਸ, ਸ਼ਿਵਮ ਹਸਪਤਾਲ, ਆਈ.ਵੀ.ਵਾਈ. ਹਸਪਤਾਲ , ਭਾਰਜ ਲਾਈਫ ਕੇਅਰ ਹਸਪਤਾਲ, ਪੁਖਰਾਜ ਹੈਲਥ ਕੇਅਰ, ਐਸ.ਐਮ.ਜੀ. ਇਲੈਕਟ੍ਰੀਕਲ ਸਕੂਟਰ ਲਿਮਟਡ ਅਤੇ ਅਜਾਇਲ ਹਰਬਲ ਵੱਲੋਂ ਭਾਗ ਲਿਆ ਜਾ ਰਿਹਾ ਹੈ, ਜੋ ਕਿ ਆਪਣੇ ਵੱਖ-ਵੱਖ ਜਾਬ ਰੋਲਾਂ ਲਈ ਯੋਗ ਉਮੀਦਵਾਰਾਂ ਦੀ ਭਰਤੀ ਕਰਨਗੇ। ਉਪਰੋਕਤ ਅਸਾਮੀਆਂ ਲਈ ਘੱਟੋ-ਘੱਟ ਯੋਗਤਾ ਅੱਠਵੀਂ, ਦਸਵੀਂ, ਬਾਰਵੀਂ, ਗ੍ਰੈਜੂਏਸ਼ਨ, ਏ.ਐਨ.ਐਮ., ਜੀ.ਐਨ.ਐਮ., ਆਈ.ਟੀ.ਆਈ. (ਕੋਪਾ ਇਲੈਕਟ੍ਰੀਸ਼ਨ, ਵਾਇਰਮੈਨ, ਇਲੈਕਟ੍ਰਾਨਿਕਸ ਵਾਲੀਆਂ ਪ੍ਰਾਰਥਣਾਂ ਜੋ ਕਿ ਸਾਲ 2017 ਤੋਂ ਬਾਅਦ ਦੀਆਂ ਪਾਸ-ਆਊਟ ਹਨ) ਭਾਗ ਲੈ ਸਕਦੀਆਂ ਹਨ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਬੇਰੋਜ਼ਗਾਰ ਪ੍ਰਾਰਥਣਾਂ ਜੋ ਆਪਣਾ ਕੰਮ-ਧੰਦਾ ਸ਼ੁਰੂ ਕਰਨ ਦੀਆਂ ਚਾਹਵਾਨ ਹਨ ਅਤੇ ਜੋ ਪ੍ਰਾਰਥਣਾਂ ਆਪਣੇ ਕਰ ਰਹੇ ਕੰਮ-ਧੰਦੇ ਨੂੰ ਹੋਰ ਵਧਾਉਣ ਦੀਆਂ ਚਾਹਵਾਨ ਹਨ, ਇਸ ਮੈਗਾ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈ ਕੇ ਸਵੈ ਰੋਜਗਾਰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਵੈ ਰੋਜਗਾਰ ਕੈਂਪ ਲਈ ਜ਼ਿਲ੍ਹਾ ਉਦਯੋਗ ਕੇਂਦਰ, ਐਸ.ਸੀ. ਕਾਰਪੋਰੇਸ਼ਨ, ਬੈਕਫਿੰਕੋ, ਐਲ.ਡੀ.ਐਮ ਅਤੇ ਆਰ.ਸੈਟੀ ਵਲੋਂ ਸਟਾਲ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਚਾਹਵਾਨ ਯੋਗ ਪ੍ਰਾਰਥਣਾਂ 10 ਸਤੰਬਰ 20244 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਸੈਂਟ ਸੋਲਜਰ ਇੰਸਟੀਚਿਊਟ ਆਫ ਫਾਰਮੇਸੀ ਐਂਡ ਪੋਲੀਟੈਕਨਿਕ ਕਾਲਜ ਚੱਬੇਵਾਲ ਵਿਖੇ ਪਹੁੰਚ ਕੇ ਇਸ ਮੈਗਾ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।
ਚੱਬੇਵਾਲ ਵਿਖੇ ਲੜਕੀਆਂ ਲਈ ਪਲੇਸਮੈਂਟ-ਕਮ ਸਵੈ ਰੋਜ਼ਗਾਰ ਕੈਂਪ 10 ਨੂੰ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮਹਿਲਾ ਰੋਜ਼ਗਾਰ ਮਾਹ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ…
ਜ਼ਿਲ੍ਹੇ ਵਿਚ 7 ਸਤੰਬਰ ਨੂੰ ਸਲਾਟਰ ਹਾਊਸ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜੈਨ ਧਰਮ ਵੱਲੋਂ ਮਨਾਏ ਜਾ ਰਹੇ ਪਰਯੂਸ਼ਨ/ਸੰਵਤਸਰੀ ਪਰਵ ਸਬੰਧੀ ਮਿਤੀ…
5 ਸਤੰਬਰ ਨੂੰ ਸਿਟੀ ਸੈਂਟਰ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ…
ਰਾਸ਼ਟਰੀ ਨੇਤਰ ਦਾਨ ਜਾਗਰੂਕਤਾ ਪੰਦਰਵਾੜਾ: ਆਓ ਦੇਸ਼ ਨੂੰ ਅੰਨ੍ਹੇਪਣ ਤੋਂ ਮੁਕਤ ਕਰਨ ਦਾ ਪ੍ਰਣ ਕਰੀਏ- ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ
ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਮੌਕੇ ‘ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।ਇਸ ਪੰਦਰਵਾੜੇ ਦਾ ਉਦੇਸ਼ ਦੇਸ਼ ਭਰ ਵਿੱਚ ਅੱਖਾਂ ਦਾਨ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨਾ ਹੈ।ਦੇਸ਼ ਭਰ ਵਿੱਚ ਮਨਾਏ ਜਾ ਰਹੇ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੇ ਸਬੰਧ ਵਿੱਚ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰਾਂ ਨੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਡਾ: ਇਸ਼ਾਂਕ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੇ ਅੱਖਾਂ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਨੇਤਰਹੀਣਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਅਤੇ ਹੋਰ ਸੇਵਾਵਾਂ ਬਾਰੇ ਚਰਚਾ ਕੀਤੀ।ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਮੌਕੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਖਾਂ ਦਾਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ | ਇਹ ਸਭ ਤੋਂ ਵੱਡਾ ਤੋਹਫ਼ਾ ਹੈ ਜੋ ਕੋਈ ਵਿਅਕਤੀ ਆਪਣੀ ਮੌਤ ਤੋਂ ਬਾਅਦ ਵੀ ਦੇ ਸਕਦਾ ਹੈ, ਅਤੇ ਇਹ ਬਹੁਤ ਸਾਰੇ ਜੀਵਨਾਂ ਵਿੱਚ ਰੌਸ਼ਨੀ ਫੈਲਾ ਸਕਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਜ਼ਾਰਾਂ ਲੋਕ ਅੰਨ੍ਹੇਪਣ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਖਾਂ ਦਾਨ ਉਨ੍ਹਾਂ ਦੇ ਜੀਵਨ ਵਿੱਚ ਰੋਸ਼ਨੀ ਲਿਆਉਣ ਦਾ ਇੱਕ ਮਹੱਤਵਪੂਰਨ ਸਾਧਨ ਹੈ।ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਨੂੰ ਅੰਨ੍ਹੇਪਣ ਤੋਂ ਮੁਕਤ ਕਰਨ ਲਈ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਹੋਰ ਵੀ ਫੈਲਾਉਣ ਦੀ ਲੋੜ ਹੈ।ਡਾ: ਚੱਬੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਅੱਖਾਂ ਦਾਨ ਪ੍ਰਤੀ ਲੋਕਾਂ ਦੀ ਧਾਰਨਾ ਬਦਲਣੀ ਚਾਹੀਦੀ ਹੈ ਅਤੇ ਇਸ ਨੂੰ ਸਮਾਜ ਵਿੱਚ ਉਸਾਰੂ ਨਜ਼ਰੀਏ ਨਾਲ ਦੇਖਿਆ ਜਾਣਾ ਚਾਹੀਦਾ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਇਸ ਮਹਾਨ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਅੱਖਾਂ ਦਾਨ ਕਰਾਂਗੇ ਅਤੇ ਆਪਣੇ ਸਮਾਜ ਵਿੱਚੋਂ ਅੰਨ੍ਹੇਪਣ ਨੂੰ ਖਤਮ ਕਰਨ ਵਿੱਚ ਯੋਗਦਾਨ ਪਾਵਾਂਗੇ।ਇਸ ਮੌਕੇ ਡਾ: ਚੱਬੇਵਾਲ ਨੇ ਕਿਹਾ ਕਿ ਸਾਡੇ ਸਮਾਜ ਨੂੰ ਅੱਖਾਂ ਦਾਨ ਦੀ ਲੋੜ ਨੂੰ ਸਮਝਣਾ ਚਾਹੀਦਾ ਹੈ ਅਤੇ ਇਸ ਨੂੰ ਸਮਾਜਿਕ ਜ਼ਿੰਮੇਵਾਰੀ ਵਜੋਂ ਦੇਖਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਆਪਣੇ ਡਰ ਅਤੇ ਭਰਮ ਭੁਲੇਖੇ ਦੂਰ ਕਰਕੇ ਇਸ ਨੂੰ ਨੇਕ ਕਾਰਜ ਵਜੋਂ ਪ੍ਰਵਾਨ ਕਰਨਾ ਚਾਹੀਦਾ ਹੈ।ਸੰਸਥਾ ਦੇ ਸਰਪ੍ਰਸਤ ਪ੍ਰੋਫ਼ੈਸਰ ਬਹਾਦਰ ਸਿੰਘ ਸੁਨੇਤ ਵੱਲੋਂ ਪਿਛਲੇ 25 ਸਾਲਾਂ ਤੋਂ ਇਹ ਲਗਾਤਾਰ ਲੋਕਾਂ ਦੇ ਜੀਵਨ ਨੂੰ ਰੌਸ਼ਨ ਕਰਨ ਲਈ ਸੇਵਾਵਾਂ ਪ੍ਰਦਾਨ ਕਰ…
ਡਾਕਟਰੀ ਪਰਚੀ ਤੋਂ ਬਿਨਾਂ ਪ੍ਰੀਗੈਬਲਿਨ ਕੈਪਸੂਲ ਦੀ ਵਿਕਰੀ ’ਤੇ ਰੋਕ
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ…