ਬੱਸ ਦੇ ਪਿੱਛੇ ਲਟਕ ਕੇ ਸਫਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਸੂਹਾ ਪੁਲਿਸ ਨੇ ਬੱਸ ਦਾ ਕੱਟਿਆ ਚਲਾਨ


ਵਿਦਿਆਰਥੀਆਂ ਵੱਲੋਂ  ਬੱਸਾਂ ਦੇ ਪਿੱਛੇ ਲਟਕ ਕੇ ਸਫ਼ਰ ਕਰਨ ਦਾ ਮਾਮਲਾ ਜ਼ਿਲ੍ਹਾ ਪੁਲੀਸ ਦੇ ਧਿਆਨ ਵਿੱਚ ਆਇਆ, ਤਾਂ ਸਬੰਧਤ ਬੱਸ ਖ਼ਿਲਾਫ਼ ਕਾਰਵਾਈ ਅਮਲ ਵਿਚ ਲਿਆਂਦੀ ਗਈ। ਥਾਣਾ ਦਸੂਹਾ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਿਤ ਬੱਸ ਨੂੰ ਟਰੇਸ ਕਰਕੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਥਾਣੇ ਤਲਬ ਕੀਤਾ। ਇਸ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ‘ਤੇ ਸਬੰਧਤ ਬੱਸ ਦਾ ਟ੍ਰੈਫਿਕ ਚਲਾਨ ਵੀ ਕੀਤਾ ਗਿਆ ਹੈ।
ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਇਸ ਘਟਨਾ ‘ਤੇ ਸਖ਼ਤ ਰੁਖ ਅਪਣਾਉਂਦੇ ਹੋਏ ਸਾਰੇ ਬੱਸ ਡਰਾਈਵਰਾਂ ਅਤੇ ਸਕੂਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਜਿਹਾ ਖਤਰਨਾਕ ਵਤੀਰਾ ਨਾ ਦੁਹਰਾਉਣ ਤਾੜਿਆ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪੁਲਿਸ ਵਿਭਾਗ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੀਆਂ ਖਤਰਨਾਕ ਕਾਰਵਾਈਆਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਜਾਰੀ ਰਹੇਗੀ।

Leave a Reply

Your email address will not be published. Required fields are marked *