ਬਾਲ ਭਿੱਖਿਆ ਖਤਮ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ

ਹੁਸ਼ਿਆਰਪੁਰ, 27 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ  ਪੱਧਰੀ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਸਮੱਸਿਆਂ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ ਵਿੱਚ ਵੱਖ–ਵੱਖ ਸਥਾਨਾਂ ’ਤੇ ਰੇਡਜ਼ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਮਾਹਿਲਪੁਰ ਅੱਡਾ, ਸ਼ਿਮਲਾ ਪਹਾੜੀ, ਚੰਡੀਗੜ੍ਹ ਰੋਡ ਤੇ ਦੁਸ਼ਿਹਰਾ ਗਰਾਊਂਡ ਤੇ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਗਈ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ।        ਇਸ ਮੌਕੇ ਆਮ ਜਨਤਾ ਨੂੰ ਜਗਰੂਕ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕ ਯੂਨਿਟ ਵੱਲੋਂ ਮੌਜੂਦ ਸਟਾਫ ਵੱਲੋਂ ਲੋਕਾਂ ਨੂੰ ਬਾਲ ਭਿੱਖਿਆ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀ ਵੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਣ  ਲਈ ਭੇਜਣ। ਉਨ੍ਹਾਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੌਂਸਰਸ਼ਿਪ ਸਕੀਮ ਬਾਰੇ ਵੀ ਜਾਣੂ ਕਰਵਾਇਆ ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿਖਿਅਤ ਕਰਨ ਲਈ ਦਿੱਤੀ ਜਾਂਦੀ ਹੈ। ਉਨ੍ਹਾਂ ਅਪੀਲ ਕੀਤੀ ਗਈ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿੱਖਿਆ ਵਿੱਚ ਲੱਗਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਰਾਮ ਕਲੌਨੀ ਕੈਂਪ, ਚੰਡੀਗੜ੍ਹ ਰੋਡ, ਹੁਸ਼ਿਆਰਪੁਰ ਵਿਖੇ ਜਾਂ ਚਾਇਲਡ ਹੈਲਪ ਲਾਇਨ ਨੰਬਰ 1098 ’ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਦੇ ਸਹਿਯੋਗ ਨਾਲ ਚਲਾਈ ਗਈ ਹੈ।

23 ਤੇ 24 ਨੂੰ ਪੋਲਿੰਗ ਬੂਥਾਂ ‘ਤੇਵੋਟਰ ਸੂਚੀ ਦੀ ਸੁਧਾਈ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ…

ਜ਼ਿਲ੍ਹਾ ਮੈਜਿਸਟਰੇਟ ਵਲੋਂ ਬੁੱਧਵਾਰ ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ

ਹੁਸ਼ਿਆਰਪੁਰ, 19 ਨਵੰਬਰ: ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵਲੋਂ ਵਿਧਾਨ…

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ 15 ਦਸੰਬਰ ਤੱਕ ਵਾਧਾ

ਹੁਸ਼ਿਆਰਪੁਰ, 18 ਨਵੰਬਰ: ਚੀਫ ਕਮਿਸ਼ਨਰ ਗੁਰੂਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਸਬੰਧੀ…

ਵੋਟਰ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਦਿਖਾ ਕੇ ਵੀ ਪਾਈ ਜਾ ਸਕਦੀ ਹੈ ਵੋਟ: ਰਿਟਰਨਿੰਗ ਅਧਿਕਾਰੀ

ਹੁਸ਼ਿਆਰਪੁਰ, 16 ਨਵੰਬਰ 2024: ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਰਿਟਰਨਿੰਗ ਅਫਸਰ 044-ਚੱਬੇਵਾਲ, ਰਾਹੁਲ ਚਾਬਾ ਨੇ ਚੱਬੇਵਾਲ ਹਲਕੇ…

ਸੇਵਾ ਕੇਂਦਰਾਂ ਦੀ ਸਭ ਤੋਂ ਘੱਟ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ  ਵਿੱਚ ਪਹਿਲੇ ਸਥਾਨ ’ਤੇ ਆਇਆ

ਹੁਸ਼ਿਆਰਪੁਰ, 13 ਨਵੰਬਰ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.07%  ਨਾਲ ਜਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ…

ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 30 ਨਵੰਬਰ ਤੇ 8 ਦਸੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 12 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ…

99ਵੇਂ ਫਾਊਂਡੇਸ਼ਨ ਕੋਰਸ ਲਈ ਫੀਲਡ ਸਟੱਡੀ ਐਂਡ ਰਿਸਰਚ ਪ੍ਰੋਗਰਾਮ (FSRP) ਸਬੰਧੀ 12 ਟ੍ਰੇਨੀ ਅਫਸਰਾਂ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ ਵਿੱਚ ਟ੍ਰੇਨਿੰਗ ਤਹਿਤ 99ਵੇਂ ਫਾਊਂਡੇਸ਼ਨ ਕੋਰਸ ਲਈ ਫੀਲਡ ਸਟੱਡੀ…

ਸੂਚੀਬੱਧ ਕੀਤੇ ਪੈਰਾ ਲੀਗਲ ਵਲੰਟੀਅਰਜ਼ ਦੇ ਸਿਖਲਾਈ ਪ੍ਰੋਗਰਾਮ ਦਾ ਕੀਤਾ ਗਿਆ ਆਯੋਜਨ

ਹੁਸ਼ਿਆਰਪੁਰ, 11 ਨਵੰਬਰ:  ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ…

ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਕਮਿਸ਼ਨਰ ਹੁਸ਼ਿਆਰਪੁਰ, 10 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ…