ਹੁਸ਼ਿਆਰਪੁਰ, 4 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਇਹ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵਾਲੇ ਭਾਰਤ ਦੇ ਡਿਜੀਟਲ ਪਰਿਵਰਤਨ ਦੀ ਨੀਂਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ 47,269 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ। ਇਸ ਤੋਂ ਇਲਾਵਾ, 5 ਤੋਂ 15 ਸਾਲ ਦੀ ਉਮਰ ਦੇ 1,35,966 ਬੱਚਿਆਂ ਲਈ ਲਾਜ਼ਮੀ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਤਾਂ ਜੋ ਭਵਿੱਖ ਵਿੱਚ ਆਧਾਰ ਅੱਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ। ਜਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿੱਚ 3-4 ਆਧਾਰ ਕਾਊਂਟਰ ਵੀ ਮੌਜੂਦ ਹਨ। ਟਾਂਡਾ, ਦਸੂਹਾ, ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰਾਂ ਵਿੱਚ ਐਤਵਾਰ ਨੂੰ ਵੀ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ।
Day: November 4, 2024
ਖਾਦਾਂ ਦੀ ਵਿਕਰੀ ਨਾਲ ਗੈਰ-ਜ਼ਰੂਰੀ ਖੇਤੀ ਸਮੱਗਰੀ ਦੀ ਟੈਗਿੰਗ ਨਾ ਕਰਨ ਡੀਲਰ: ਮੁੱਖ ਖੇਤੀਬਾੜੀ ਅਫਸਰ
ਹੁਸ਼ਿਆਰਪੁਰ, 04 ਨਵੰਬਰ: ਮੁੱਖ ਖੇਤੀਬਾੜੀ ਅਫ਼ਸਰ ਦੀਪਇੰਦਰ ਸਿੰਘ ਨੇ ਜ਼ਿਲ੍ਹੇ ਦੇ ਡੀਲਰਾਂ, ਡਿਸਟ੍ਰੀਬਿਊਟਰਾਂ ਅਤੇ ਐਗਰੋ ਕੈਮੀਕਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਡੀਲਰ, ਡਿਸਟ੍ਰੀਬਿਊਟਰ ਜਾਂ ਕੰਪਨੀ ਖਾਦਾਂ ਦੀ ਵਿਕਰੀ ਨਾਲ ਗੈਰ-ਜ਼ਰੂਰੀ ਖੇਤੀ ਸਮੱਗਰੀ ਨੂੰ ਟੈਗ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਖਾਦ ਕੰਟਰੋਲ ਆਰਡਰ ਤਹਿਤ ਹਰੇਕ ਖਾਦ ਵਿਕਰੇਤਾ ਲਈ ਵਿਕਰੀ ਕੇਂਦਰ ਦੇ ਬਾਹਰ ਰੋਜ਼ਾਨਾ ਸਟਾਕ ਬੋਰਡ ਲਗਾਉਣਾ ਲਾਜ਼ਮੀ ਹੈ ਅਤੇ ਇਸ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਸਾਰੇ ਖਾਦ ਵਿਕਰੇਤਾਵਾਂ ਦੀ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਖਾਦ ਵਿਕਰੇਤਾ ਕਿਸਾਨਾਂ ਨੂੰ ਨਿਰਧਾਰਿਤ ਰੇਟ ‘ਤੇ ਹੀ ਖਾਦ ਵੇਚਣ ਅਤੇ ਖਾਦ ਦੇ ਨਾਲ ਬੇਲੋੜੀ ਸਮੱਗਰੀ ਨਾ ਲਗਾਉਣ ਡੀਏਪੀ ਦੀ ਘਾਟ ਸਬੰਧੀ ਕਿਸਾਨਾਂ ਨੂੰ ਸੁਝਾਅ…
20 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨੂੰ ਹੋਵੇਗੀ ਗਿਣਤੀ
ਹੁਸ਼ਿਆਰਪੁਰ, 04 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੱਬੇਵਾਲ ਜ਼ਿਮਨੀ ਚੋਣ ਲਈ ਵੋਟਿੰਗ ਦੀ ਮਿਤੀ ਵਿੱਚ ਤਬਦੀਲੀ ਕਰਦਿਆਂ 13 ਨਵੰਬਰ ਦੀ ਥਾਂ 20 ਨਵੰਬਰ ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ…