ਕਮਿਸ਼ਨਰ
ਹੁਸ਼ਿਆਰਪੁਰ, 10 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਂਖੋਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਡੀਲਰ ਜਮ੍ਹਾਂਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨ ਪੱਧਰ ਦੀਆਂ ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰ ਰਹੀਆਂ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਓਵਰ ਚਾਰਜ ਕਰਦਾ ਹੈ ਜਾਂ ਟੈਗਿੰਗ ਕਰਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਜ਼ਿਲ੍ਹੇ ਭਰ ਵਿੱਚ ਖਾਦ ਵਿਕਰੇਤਾਵਾਂ ਦਾ ਨਿਰੀਖਣ ਕਰ ਰਹੀਆਂ ਹਨ।