ਹੁਸ਼ਿਆਰਪੁਰ, 16 ਨਵੰਬਰ 2024: ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਰਿਟਰਨਿੰਗ ਅਫਸਰ 044-ਚੱਬੇਵਾਲ, ਰਾਹੁਲ ਚਾਬਾ ਨੇ ਚੱਬੇਵਾਲ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 20 ਨਵੰਬਰ 2024 (ਬੁੱਧਵਾਰ) ਨੂੰ ਚੱਬੇਵਾਲ ਹਲਕੇ ਦੀ ਜ਼ਿਮਣੀ ਚੋਣ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਵੋਟਰ ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਦੱਸੇ ਗਏ ਹੋਰ ਦਸਤਾਵੇਜ਼ਾਂ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਲਕੇ ਦੇ ਵੋਟਰ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕ/ਡਾਕਘਰ ਦੁਆਰਾ ਜਾਰੀ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਐਨ.ਪੀ.ਆਰ. ਦੇ ਤਹਿਤ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਕੇਂਦਰ/ਰਾਜ ਸਰਕਾਰ, ਪਬਲਿਕ ਸੈਕਟਰ ਯੂਨਿਟ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਫੋਟੋ ਪਹਿਚਾਣ ਪੱਤਰ, ਸੰਸਦ ਮੈਂਬਰਾਂ/ਵਿਧਾਇਕਾਂ ਨੂੰ ਜਾਰੀ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂਨੀਕ ਡਿਸਐਬਿਲਟੀ ਆਈ.ਡੀ. ਕਾਰਡ (ਯੂ.ਡੀ.ਆਈ.ਡੀ.) ਦਿਖਾ ਕੇ ਵੀ ਵੋਟ ਪਾ ਸਕਦੇ ਹਨ।