ਬਾਲ ਭਿੱਖਿਆ ਖਤਮ ਕਰਨ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ

ਹੁਸ਼ਿਆਰਪੁਰ, 27 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ  ਪੱਧਰੀ ਟਾਸਕ ਫੋਰਸ ਵਲੋਂ ਬਾਲ ਭਿੱਖਿਆ ਦੀ ਸਮੱਸਿਆਂ ਨੂੰ ਜੜ੍ਹੋਂ ਮਿਟਾਉਣ ਲਈ ਜ਼ਿਲ੍ਹੇ ਵਿੱਚ ਵੱਖਵੱਖ ਸਥਾਨਾਂ ’ਤੇ ਰੇਡਜ਼ ਕੀਤੀਆਂ ਗਈਆਂ ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਮਾਹਿਲਪੁਰ ਅੱਡਾਸ਼ਿਮਲਾ ਪਹਾੜੀਚੰਡੀਗੜ੍ਹ ਰੋਡ ਤੇ ਦੁਸ਼ਿਹਰਾ ਗਰਾਊਂਡ ਤੇ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਛੋਟੇ ਬੱਚਿਆਂ ਨੂੰ ਭੀਖ ਨਾ ਦੇਣ ਸਬੰਧੀ ਅਪੀਲ ਕੀਤੀ ਗਈ ਅਤੇ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਦੀ ਗੱਲ ਕੀਤੀ ਗਈ

       ਇਸ ਮੌਕੇ ਆਮ ਜਨਤਾ ਨੂੰ ਜਗਰੂਕ ਕਰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕ ਯੂਨਿਟ ਵੱਲੋਂ ਮੌਜੂਦ ਸਟਾਫ ਵੱਲੋਂ ਲੋਕਾਂ ਨੂੰ ਬਾਲ ਭਿੱਖਿਆ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀ ਵੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਣ ਦੀ ਬਜਾਏ ਸਕੂਲਾਂ ਵਿੱਚ ਪੜ੍ਹਣ  ਲਈ ਭੇਜਣ ਉਨ੍ਹਾਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੌਂਸਰਸ਼ਿਪ ਸਕੀਮ ਬਾਰੇ ਵੀ ਜਾਣੂ ਕਰਵਾਇਆ ਜਿਸ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿਖਿਅਤ ਕਰਨ ਲਈ ਦਿੱਤੀ ਜਾਂਦੀ ਹੈ ਉਨ੍ਹਾਂ ਅਪੀਲ ਕੀਤੀ ਗਈ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਭਿੱਖਿਆ ਵਿੱਚ ਲੱਗਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਰਾਮ ਕਲੌਨੀ ਕੈਂਪਚੰਡੀਗੜ੍ਹ ਰੋਡਹੁਸ਼ਿਆਰਪੁਰ ਵਿਖੇ ਜਾਂ ਚਾਇਲਡ ਹੈਲਪ ਲਾਇਨ ਨੰਬਰ 1098 ’ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਸਿੱਖਿਆ ਵਿਭਾਗ ਅਤੇ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਦੇ ਸਹਿਯੋਗ ਨਾਲ ਚਲਾਈ ਗਈ ਹੈ

Leave a Reply

Your email address will not be published. Required fields are marked *