होशियारपुर, 10 नवंबर: डिप्टी कमिश्नर कोमल मित्तल ने बताया कि जिले में पर्याप्त मात्रा में खाद…
Month: November 2024
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੋਰ ਪ੍ਰਦੂਸ਼ਨ ਦੀ ਰੋਕਥਾਮ ਲਈ ਹੁਕਮ ਜਾਰੀ
ਆਵਾਜ਼ੀ/ਸ਼ੋਰ ਪ੍ਰਦੂਸ਼ਨ ’ਤੇ ਰਹੇਗੀ ਪਾਬੰਦੀਹੁਸ਼ਿਆਰਪੁਰ, 9 ਨਵੰਬਰ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲ੍ਹੇ ਵਿਚ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਿਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰੱਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਸੇ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 8 ਨਵੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ…
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀਰਾਤ ਸਮੇਂ ਠੀਕਰੀ ਪਹਿਰਾ ਲਾਉਣ ਦੇ ਹੁਕਮ, ਚੋਆਂ, ਬੰਨਾਂ ਅਤੇ ਦਰਿਆ ਦੇ ਕੰਢੇ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਪਾਬੰਦੀ
ਹੁਸ਼ਿਆਰਪੁਰ, 7 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ…
ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 9-10 ਅਤੇ 23-24 ਨਵੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 6 ਨਵੰਬਰ: ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ…
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 6 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163…
ਹੁਸ਼ਿਆਰਪੁਰ ’ਚ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਕਲਾਸਾਂ ਦੀ ਸ਼ੁਰੂਆਤ
ਹੁਸ਼ਿਆਰਪੁਰ, 5 ਨਵੰਬਰ: ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ…
ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 4 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਇਹ ਵੱਖ-ਵੱਖ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵਾਲੇ ਭਾਰਤ ਦੇ ਡਿਜੀਟਲ ਪਰਿਵਰਤਨ ਦੀ ਨੀਂਹ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਸਾਲ ਤੋਂ ਘੱਟ ਉਮਰ ਦੇ 47,269 ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ। ਇਸ ਤੋਂ ਇਲਾਵਾ, 5 ਤੋਂ 15 ਸਾਲ ਦੀ ਉਮਰ ਦੇ 1,35,966 ਬੱਚਿਆਂ ਲਈ ਲਾਜ਼ਮੀ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਤਾਂ ਜੋ ਭਵਿੱਖ ਵਿੱਚ ਆਧਾਰ ਅੱਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ। ਜਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਸੇਵਾ ਕੇਂਦਰ ਵਿੱਚ 3-4 ਆਧਾਰ ਕਾਊਂਟਰ ਵੀ ਮੌਜੂਦ ਹਨ। ਟਾਂਡਾ, ਦਸੂਹਾ, ਗੜ੍ਹਸ਼ੰਕਰ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰਾਂ ਵਿੱਚ ਐਤਵਾਰ ਨੂੰ ਵੀ ਆਧਾਰ ਕਾਰਡ ਦੀ ਸੇਵਾ ਉਪਲਬਧ ਹੈ।
ਖਾਦਾਂ ਦੀ ਵਿਕਰੀ ਨਾਲ ਗੈਰ-ਜ਼ਰੂਰੀ ਖੇਤੀ ਸਮੱਗਰੀ ਦੀ ਟੈਗਿੰਗ ਨਾ ਕਰਨ ਡੀਲਰ: ਮੁੱਖ ਖੇਤੀਬਾੜੀ ਅਫਸਰ
ਹੁਸ਼ਿਆਰਪੁਰ, 04 ਨਵੰਬਰ: ਮੁੱਖ ਖੇਤੀਬਾੜੀ ਅਫ਼ਸਰ ਦੀਪਇੰਦਰ ਸਿੰਘ ਨੇ ਜ਼ਿਲ੍ਹੇ ਦੇ ਡੀਲਰਾਂ, ਡਿਸਟ੍ਰੀਬਿਊਟਰਾਂ ਅਤੇ ਐਗਰੋ ਕੈਮੀਕਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਡੀਲਰ, ਡਿਸਟ੍ਰੀਬਿਊਟਰ ਜਾਂ ਕੰਪਨੀ ਖਾਦਾਂ ਦੀ ਵਿਕਰੀ ਨਾਲ ਗੈਰ-ਜ਼ਰੂਰੀ ਖੇਤੀ ਸਮੱਗਰੀ ਨੂੰ ਟੈਗ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਖਾਦ ਕੰਟਰੋਲ ਆਰਡਰ ਤਹਿਤ ਹਰੇਕ ਖਾਦ ਵਿਕਰੇਤਾ ਲਈ ਵਿਕਰੀ ਕੇਂਦਰ ਦੇ ਬਾਹਰ ਰੋਜ਼ਾਨਾ ਸਟਾਕ ਬੋਰਡ ਲਗਾਉਣਾ ਲਾਜ਼ਮੀ ਹੈ ਅਤੇ ਇਸ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਖੇਤੀਬਾੜੀ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਸਾਰੇ ਖਾਦ ਵਿਕਰੇਤਾਵਾਂ ਦੀ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਖਾਦ ਵਿਕਰੇਤਾ ਕਿਸਾਨਾਂ ਨੂੰ ਨਿਰਧਾਰਿਤ ਰੇਟ ‘ਤੇ ਹੀ ਖਾਦ ਵੇਚਣ ਅਤੇ ਖਾਦ ਦੇ ਨਾਲ ਬੇਲੋੜੀ ਸਮੱਗਰੀ ਨਾ ਲਗਾਉਣ ਡੀਏਪੀ ਦੀ ਘਾਟ ਸਬੰਧੀ ਕਿਸਾਨਾਂ ਨੂੰ ਸੁਝਾਅ…
20 ਨਵੰਬਰ ਨੂੰ ਪੈਣਗੀਆਂ ਵੋਟਾਂ, 23 ਨੂੰ ਹੋਵੇਗੀ ਗਿਣਤੀ
ਹੁਸ਼ਿਆਰਪੁਰ, 04 ਨਵੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੱਬੇਵਾਲ ਜ਼ਿਮਨੀ ਚੋਣ ਲਈ ਵੋਟਿੰਗ ਦੀ ਮਿਤੀ ਵਿੱਚ ਤਬਦੀਲੀ ਕਰਦਿਆਂ 13 ਨਵੰਬਰ ਦੀ ਥਾਂ 20 ਨਵੰਬਰ ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ…