ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ, ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ।        ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ–ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ, ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ, ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ। ਇਸ  ਮੌਕੇ ਵੱਖ–ਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ।        ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਜਿੰਪਾ ਤੇ ਸਾਹਨੀ ਪਰਿਵਾਰ ਨੇ ਸਾਂਝੀ ਰਸੋਈ ’ਚ ਵਰਤਾਇਆ ਭੋਜਨ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਅਤੇ…

जानलेवा हो सकता है हेपेटाइटिस, रोकथाम के लिए जागरूकता जरूरी: डॉ शैलेश कुमार

हेपेटाइटिस उन्मूलन को लेकर सिविल सर्जन डॉ. बलविंदर कुमार डमाणा के निर्देशानुसार स्वास्थ्य विभाग होशियारपुर द्वारा…

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਕਾਰਗਿਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਹੁਸ਼ਿਆਰਪੁਰ-27 ਜੁਲਾਈ:ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੱਖਿਆ ਸੇਵਾ ਕਲਿਆਣ ਦਫਤਰ, ਸਮਾਰਕ ਵਿਖੇ ‘ਕਾਰਗਿਲ…

ਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ : ਪ੍ਰੀਤਇੰਦਰ ਸਿੰਘ 

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ…

ਨਗਰ ਨਿਗਮ ਦਫ਼ਤਰ ਵਿਖੇ ਬਿੱਲਾਂ ਦੀ ਕੁਲੈਕਸ਼ਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ : ਡਾ. ਅਮਨਦੀਪ ਕੌਰ

ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ…

ਸੀਬੀਸੀ ਨੇ ਕਾਰਗਿਲ ਵਿਜੇ ਦਿਵਸ ‘ਤੇ ਪੇਂਟਿੰਗ ਮੁਕਾਬਲੇ ਦਾ ਕੀਤਾ ਆਯੋਜਨ

ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਨੇ ਕੱਲ੍ਹ ਦੇਸ਼ ਭਰ ਵਿੱਚ ਮਨਾਏ…

ਭਾਸ਼ਾ ਵਿਭਾਗ ਵੱਲੋਂ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੇ ਸਾਗਰ’ ਲੋਕ ਅਰਪਣ

          ਪੰਜਾਬੀ ਭਾਸ਼ਾ ਅਤੇ ਸਾਹਿਤ ਵਿੱਚ ਸਿਰਜਣਾਤਮਕ ਵਾਧੇ ਹਿੱਤ ਅੱਜ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿੱਚ ਰਮਣੀਕ ਸਿੰਘ ਘੁੰਮਣ ਅਤੇ ਜਸ਼ਨਜੋਤ ਘੁੰਮਣ ਦੇ ਸਾਂਝੇ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੇ ਸਾਗਰ’ ਦਾ ਖੋਜ ਅਫ਼ਸਰ ਡਾ. ਜਸਵੰਤ ਰਾਏ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਚੋਬੇ ਅਤੇ ਸਹਾਇਕ ਡਾਇਰੈਕਟਰ ਯੁਵਕ ਭਲਾਈ ਸੇਵਾਵਾਂ ਪ੍ਰੀਤ ਕੋਹਲੀ ਵੱਲੋਂ  ਲੋਕ ਅਰਪਣ ਕੀਤਾ ਗਿਆ।          ਕਾਵਿ ਸੰਗ੍ਰਹਿ ਦੀ ਸਿਰਜਣਤਮਕਤਾ ਬਾਰੇ ਗੱਲ ਕਰਦਿਆਂ ਡਾ. ਜਸਵੰਤ ਰਾਏ ਨੇ ਕਿਹਾ ਕਿ ਇਹ ਰਮਣੀਕ ਸਿੰਘ ਘੁੰਮਣ ਅਤੇ ਜਸ਼ਨਜੋਤ ਘੁੰਮਣ ਦਾ ਪਲੇਠਾ ਸਾਂਝਾ ਕਾਵਿ ਸੰਗ੍ਰਹਿ ਹੈ।ਪਿਓ ਧੀ ਵੱਲੋਂ ਸਿਰਜੀਆਂ ਕਵਿਤਾਵਾਂ ਵਿੱਚ ਰੁਮਾਂਸਵਾਦੀ ਦ੍ਰਿਸ਼ਟੀ ਦੇ ਨਾਲ-ਨਾਲ ਰੂਹਾਨੀਅਤ, ਕੁਦਰਤ, ਸਵੈ ਨਾਲ ਸੰਵਾਦ, ਇਤਿਹਾਸ ਅਤੇ ਮਿਥਿਹਾਸ ਨੂੰ ਜਾਨਣ ਦੀ ਸਿੱਕ, ਜ਼ਿੰਦਗੀ ਨੂੰ ਜੀਊਣ ਦਾ ਸਲੀਕਾ, ਖ਼ੁਦ ਨੂੰ ਪਿਆਰ ਅਤੇ ਸਤਿਕਾਰ ਕਰਨ ਦਾ ਬਲ ਅਤੇ ਸਮਾਜਿਕ ਬੰਦਸ਼ਾਂ ਨੂੰ ਤੋੜ ਕੇ ਬਰਾਬਰਤਾ ਵਾਲੇ ਜੀਵਨ ਦਾ ਖੁਲ੍ਹ ਕੇ ਬਿਰਤਾਂਤ ਸਿਰਜਿਆ ਗਿਆ ਹੈ।ਲੋਕੇਸ਼ ਕੁਮਾਰ ਅਤੇ ਪ੍ਰੀਤ ਕੋਹਲੀ ਨੇ ਕਵਿਤਾ ਵਿਚਲੀ ਕਾਵਿਕਤਾ ਨੂੰ ਅਧਾਰ ਬਣਾ ਕੇ ਦੋਵਾਂ ਸਿਰਜਣਕਾਰਾਂ ਨੂੰ ਪੰਜਾਬੀ ਕਾਵਿ ਜਗਤ ਵਿੱਚ ਇਸ ਪਲੇਠੀ ਪਹਿਲ ਲਈ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿੱਚ ਇਸ ਕਾਵਿ ਸਫ਼ਰ ਨੂੰ ਬਾਦਸਤੂਰ ਜਾਰੀ ਰੱਖਣ ਲਈ ਆਖਿਆ।ਇਸ ਮੌਕੇ ਦੋਵਾਂ ਸ਼ਾਇਰਾਂ ਨੇ ਕਿਤਾਬ ਵਿੱਚੋਂ ਆਪਣੀਆਂ ਨਜ਼ਮਾਂ ਦਾ ਪਾਠ ਵੀ ਸਰੋਤਿਆਂ ਨਾਲ ਸਾਂਝਾ ਕੀਤਾ।ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਅਧਿਆਪਕ ਸਾਥੀ ਅਜੇ ਕੁਮਾਰ ਨੇ ਬਾਖ਼ੂਬੀ ਨਿਭਾਈ।ਇਸ ਮੌਕੇ ਅਮਨਜੀਤ ਕੌਰ, ਲਵਪ੍ਰੀਤ, ਲਾਲ ਸਿੰਘ, ਰਵਿੰਦਰ ਭਾਰਦਵਾਜ ਅਤੇ ਪੁਸ਼ਪਾ ਰਾਣੀ ਵੀ ਹਾਜ਼ਰ ਸਨ।

ਸੱਚਦੇਵਾ ਸਟਾਕਸ ਸਾਈਕਲੋਥੌਨ 4.0 ਅਤੇ ਬਲ ਬਲ ਸੇਵਾ ਡਾਇਮੰਡ ਆਫ ਨਾਲਿਜ-3 ਦੀ ਰਜਿਸਟ੍ਰੇਸ਼ਨ ਵਿੱਚ ਅੱਜ ਦੂਸਰੇ ਦਿਨ ਪਰਮਜੀਤ ਸਿੰਘ ਸਚਦੇਵਾ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਵਿੱਖੇ ਬੱਚਿਆਂ ਨੂੰ ਸੰਬੋਧਨ ਕੀਤਾ ਗਿਆ

https://www.facebook.com/share/v/mqPz5abrEnseMRmn/?mibextid=oFDknk

ਸਰਕਾਰੀ ਦਫ਼ਤਰਾਂ ‘ਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ : ਰਾਹੁਲ ਚਾਬਾ

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਸੁਵਿਧਾਵਾਂ ਦੇਣ…