ਹੁਸ਼ਿਆਰਪੁਰ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਮੌਕੇ ਹੁਸ਼ਿਆਰਪੁਰ ਤਹਿਸੀਲ ਵਿਖੇ ਪਟਵਾਰ ਯੂਨੀਅਨ ਤੇ ਕਾਂਨੂੰਗੋ ਯੂਨੀਅਨ ਤੇ ਤਹਿਸੀਲ ਸਟਾਫ ਵੱਲੋਂ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਧਰਮਿੰਦਰ ਸਿੰਘ ਜੀ ਹਜੂਰੀ ਰਾਗੀ ਗੁਰੂਦੁਆਰਾ ਡੀ.ਸੀ. ਰੋਡ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀਮਤੀ ਕੋਮਲ ਮਿੱਤਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦਾ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਸੰਜੀਵ ਸ਼ਰਮਾ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਡੀ.ਆਰ.ਓ. ਅਰਬਿੰਦ ਪ੍ਰਕਾਸ਼ ਵਰਮਾ, ਜ਼ਿਲ੍ਹਾ ਪ੍ਰਧਾਨ ਸੰਦੀਪ ਲਾਲ ਸਿੰਘ, ਤਹਿਸੀਲ ਪ੍ਰਧਾਨ ਮਨਜੀਤ ਸਿੰਘ ਗਰੇਵਾਲ, ਵਰਿੰਦਰ ਰੱਤੀ ਪ੍ਰਧਾਨ ਕਾਨੂੰਗੋ ਯੂਨੀਅਨ ਨੇ ਗੁਲਦਸਤੇ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਯੂਨੀਅਨ ਵੱਲੋਂ ਸਮਾਗਮ ਕਰਾਉਣ ਲਈ ਵਧੀਆ ਉਪਰਾਲਾ ਦੱਸਿਆ ਤੇ ਸਭ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਤੇ ਕਿਹਾ ਪਟਵਾਰੀ ਮਹਿਕਮਾ ਮਾਲ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਹਨਾਂ ਤੋਂ ਬਿਨ੍ਹਾਂ ਮਹਿਕਮਾ ਮਾਲ ਦੇ ਕੰਮਾਂ ਨੂੰ ਨੇਪਰੇ ਚਾੜਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਹਨਾਂ ਪਟਵਾਰੀਆਂ ਨੂੰ ਕਿਹਾ ਕਿ ਉਹ ਬਜ਼ੁਰਗਾਂ ਤੇ ਅੰਗਹੀਣਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ। ਇਸ ਮੌਕੇ ਤੇ ਪਟਵਾਰੀ ਅਮਨ ਸੈਣੀ (ਸੈਕਟਰੀ), ਗੁਰਪ੍ਰੀਤ ਕੌਰ, ਰਾਜ ਕੁਮਾਰ, ਪੁਨੀਤ ਜਿੰਦਲ, ਪ੍ਰਤੀਕ ਧਵਨ ਤੇ ਸਾਰੇ ਪਟਵਾਰੀ ਅਤੇ ਕਾਨੂੰਗੋ ਸੁਭਾਸ਼ ਚੰਦਰ, ਮਨਜੀਤ ਪਾਲ, ਬਬਿੰਦਰ ਕੁਮਾਰ, ਵਰਿੰਦਰ ਸ਼ਰਮਾ ਆਦਿ ਹਾਜ਼ਰ ਸਨ।