ਹੁਸ਼ਿਆਰਪੁਰ, 9 ਜਨਵਰੀ: ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਦੇ ਡਿਸਬਿਲਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ ਬਣਾਉਣ ਲਈ ਬਲਾਕ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਯੂ.ਡੀ.ਆਈ.ਡੀ ਬਣਾਉਣ ਲਈ ਦੋ ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ ਅਤੇ ਡਿਸਬਿਲਟੀ ਸਰਟੀਫਿਕੇਟ ਲੈ ਕੇ ਆਉਣਾ ਜ਼ਰੂਰੀ ਹੈ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਿਵਲ ਹਸਪਤਾਲ ਮੁਕੇਰੀਆਂ ਵਿਚ ਕੈਂਪ 11,17,24 ਅਤੇ 25 ਜਨਵਰੀ ਨੂੰ, ਸਿਵਲ ਹਸਪਤਾਲ ਦਸੂਹਾ ਵਿਚ 14,21 ਅਤੇ 28 ਜਨਵਰੀ ਨੂੰ ਅਤੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ 13,20 ਅਤੇ 27 ਜਨਵਰੀ ਨੂੰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਹਰ ਬੁੱਧਵਾਰ ਅਤੇ ਵੀਰਵਾਰ ਨੂੰ ਰੁਟੀਨ ਵਿਚ ਸਰਟੀਫਿਕੇਟ ਬਣਾਏ ਜਾਣਗੇ।