
ਹੁਸ਼ਿਆਰਪੁਰ, 26 ਜੂਨ (ਸਤੀਸ਼ ਸ਼ਰਮਾ)ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਰਾਜ ਵਿਚ 3 ਤੋਂ 6 ਸਾਲ ਦੇ ਬੱਚਿਆਂ ਲਈ ਈ.ਸੀ.ਈ ਖੇਤਰ ਵਿਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾਂ ਸ਼ੁਰੂ ਕੀਤੀਆਂ ਗਈਆਂ ਹਨ। ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਹੁਸ਼ਿਆਰਪੁਰ ਜਾਂ ਸਬੰਧਤ ਸੀ.ਡੀ.ਪੀ.ਓ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ 1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੁੰਦੀ ਹੈ, ਤਾਂ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਹੁਸ਼ਿਆਰਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੇ ਸਾਰੇ ਪ੍ਰਾਈਵੇਟ ਸਕੂਲ /ਸੰਸਥਾਵਾਂ /ਪਲੇਅ -ਵੇਅ ਸਕੂਲਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਦੀਆਂ ਪਾਲਿਸੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ।