ਹੁਸ਼ਿਆਰਪੁਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਨਾਰੂ ਨੰਗਲ ਦੇ 47 ਵਿਦਿਆਰਥੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਵਧੀਆ ਚਾਰਟ ਬਣਾਉਣ ਵਾਲੇ ਤੇ ਵਧੀਆ ਯੋਗ ਆਸਨ ਕਰਨ ਵਾਲੇ ਵਿਦਿਆਰਥੀਆਂ ਨੂੰ ਮਿਤੀ 9 ਜੁਲਾਈ ਨੂੰ ਸਵੇਰ ਦੀ ਸਭਾ ਵਿੱਚ ਟਰੋਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸ਼ੈਲੇਂਦਰ ਠਾਕੁਰ ਨੇ ਸਮੂਹ ਸਟਾਫ ਦੀ ਹਾਜ਼ਰੀ ਵਿੱਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਯੋਗਾ ਸਿਰਫ਼ ਇੱਕ ਸਰੀਰਕ ਕਸਰਤ ਨਹੀਂ ਹੈ, ਬਲਕਿ ਇਹ ਸਾਡੇ ਮਨ, ਸਰੀਰ ਅਤੇ ਆਤਮਾ ਨੂੰ ਤੰਦਰੁਸਤ ਅਤੇ ਸ਼ਾਂਤ ਰੱਖਦਾ ਹੈ। ਇਸ ਦੇ ਨਾਲ ਹੀ ਯੋਗਾ ਤਣਾਅ ਨੂੰ ਘੱਟ ਕਰਨ ਅਤੇ ਮਾਨਸਿਕ ਸਪੱਸ਼ਟਤਾ ਨੂੰ ਵਧਾਉਣ ਦਾ ਵੀ ਕੰਮ ਕਰਦਾ ਹੈ। ਇਹੀ ਕਾਰਨ ਹੈ ਕਿ ਵਿਸ਼ਵ ਭਰ ਵਿੱਚ ਇੱਕ ਦਿਨ ਯੋਗ ਨੂੰ ਸਮਰਪਿਤ ਕੀਤਾ ਗਿਆ ਹੈ।
