ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ’ਚ  ਤਰੁਟੀਆਂ ਦੂਰ ਕਰਨ ਲਈ ਕੈਂਪ 14 ਦਸੰਬਰ ਤੱਕ


ਹੁਸ਼ਿਆਰਪੁਰ, 10 ਦਸੰਬਰ: ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਵਿਚ  ਤਰੁਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 11 ਤੋਂ 12 ਦਸੰਬਰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਅਤੇ 13 ਅਤੇ 14 ਦਸੰਬਰ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਨਹੀਂ ਬਣੇ ਹੋਏ ਉਹ ਆਪਣਾ ਯੂ.ਡੀ.ਆਈ.ਡੀ. ਕਾਰਡ ਬਣਵਾ ਸਕਦੇ ਹਨ ਅਤੇ ਜਿਨ੍ਹਾਂ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਵਿੱਚ ਤਰੁਟੀਆਂ ਹਨ, ਉਹ ਆਪਣੇ ਯੂ.ਡੀ.ਆਈ.ਡੀ. ਕਾਰਡ ਨੂੰ ਦਰੁਸਤ ਕਰਵਾ ਸਕਦੇ ਹਨ।

Leave a Reply

Your email address will not be published. Required fields are marked *