
ਹੁਸ਼ਿਆਰਪੁਰ, (ਸਤੀਸ਼ ਸ਼ਰਮਾ)ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੈਨਸ਼ਨਰਾਂ ਦੀ ਸੁਵਿਧਾ ਲਈ ਤਿੰਨ ਰੋਜ਼ਾ ‘ਪੈਨਸ਼ਨ ਸੇਵਾ ਮੇਲਾ’ ਅੱਜ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ, ਪ੍ਰਬੰਧਕੀ ਬਲਾਕ, ਹੁਸ਼ਿਆਰਪੁਰ ਵਿਖੇ ਆਰੰਭ ਹੋ ਗਿਆ। ਮੇਲੇ ਦੇ ਪਹਿਲੇ ਦਿਨ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਸ਼ਾਮਿਲ ਹੋਏ।ਇਸ ਸਮੇਂ ਡਾਇਰੈਕਟਰ ਖ਼ਜ਼ਾਨਾ ਤੇ ਲੇਖਾ ਅਰਵਿੰਦ ਕੁਮਾਰ ਉਚੇਚੇ ਤੌਰ ‘ਤੇ ਪਹੁੰਚੇ ਅਤੇ ਸਮਾਗਮ ਦੀ ਸਮੀਖਿਆ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੇਸ ਰਾਜ ਨੇ ਦੱਸਿਆ ਕਿ ਵਿੱਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਹੇਰ ਪੰਜਾਬ ਰਾਜ ਦੇ ਪੈਨਸ਼ਨਰਾਂ ਦੇ ਆਨਲਾਈਨ ਲਾਈਫ ਸਰਟੀਫਿਕੇਟ ਅਤੇ ਈ-ਕੇ.ਵਾਈ.ਸੀ ਦਰਜ ਕਰਨ ਹਿੱਤ ਪੈਨਸ਼ਨ ਸੇਵਾ ਮੇਲੇ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਾਮਿਲ ਹੋਏ। ਇਸ ਮੌਕੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਸ ਨਾਲ ਪੈਨਸ਼ਨਰਾਂ ਨੂੰ ਇੱਕੋ ਛੱਤ ਹੇਠ ਲਾਈਫ ਸਰਟੀਫਿਕੇਟ ਅਤੇ ਈ-ਕੇ.ਵਾਈ.ਸੀ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕੀਤੀ ਗਈ। ਉਨ੍ਹਾਂ ਮਿਤੀ 15 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਵਿਚ ਜ਼ਿਲ੍ਹੇ ਦੇ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।