ਸੀ-ਪਾਈਟ ਤਲਵਾੜਾ ਵਿਖੇ ਪੰਜਾਬ ਸਰਕਾਰ ਵਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ:— ਗੁਰਮੇਲ ਸਿੰਘ, ਜਿਲ੍ਹਾ ਰੋਜ਼ਗਾਰ ਅਫਸਰ


ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵਲੋਂ ਦੱਸਿਆ ਗਿਆ ਕਿ ਸੀ-ਪਾਈਟ ਤਲਵਾੜਾ ਵਿਖੇ ਆਰਮੀ ਵਿੱਚ ਭਰਤੀ ਸਬੰਧੀ ਯੁਵਕਾਂ ਲਈ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੀ-ਪਾਈਟ ਕੈਂਪ, ਤਲਵਾੜਾ ਦੇ ਕੈਂਪ ਇੰਚਾਰਜ ਸ਼ੀਤਲ ਕੁਮਾਰ ਵੱਲੋਂ ਦੱਸਿਆ ਗਿਆ ਕਿ ਜੋ ਯੁਵਕ ਫੌਜ਼, ਸੀ.ਆਰ.ਪੀ.ਐਫ਼., ਬੀ.ਐਸ.ਐਫ਼., ਨੇਵੀ, ਏਅਰ ਫੋਰਸ (ਸੀ.ਏ.ਪੀ.ਐਫ਼.) ਅਤੇ ਸਟੇਟ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਦੇ ਹੁਸ਼ਿਆਰਪੁਰ ਜਿਲ੍ਹੇ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸਵੇਰੇ 07:30 ਵਜੇ ਤੋਂ 11:00 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ, ਤਲਵਾੜਾ ਵਿਖੇ ਹੇਠ ਲਿਖੇ ਦਸਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ, ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ ਯੁਵਕ 10+2 ਪਾਸ ਹਨ, ਉਹ 10+2 ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋਸਟੇਟ ਕਾਪੀ ਤੇ ਬੈਂਕ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ ਲਈ ਛਾਤੀ ਬਿਨਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ, ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ, ਚਾਹਵਾਨ ਯੋਗ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਤਲਵਾੜਾ ਦੇ ਮੋਬਾਇਲ ਨੰਬਰਾ 99882-71125 ਅਤੇ 98788-47633 ਤੇ ਸਪੰਰਕ ਕਰ ਸਕਦੇ ਹਨ।

Leave a Reply

Your email address will not be published. Required fields are marked *